ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ 2035 ਤੱਕ ਦੇ ਟੂਰਨਾਮੈਂਟਾਂ ਦਾ ਸ਼ਡਿਊਲ ਜਾਰੀ ਕੀਤਾ ਹੈ, ਜਿਸ ਵਿੱਚ ਵਿਸ਼ਵ ਕੱਪ ਤੋਂ ਲੈ ਕੇ ਚੈਂਪੀਅਨਜ਼ ਟਰਾਫ਼ੀ ਤੱਕ ਦੇ ਮੁਕਾਬਲੇ ਸ਼ਾਮਲ ਹਨ।

ਜਾਰੀ ਸ਼ਡਿਊਲ ਮੁਤਾਬਕ ਪੁਰਸ਼ ਟੀ-20 ਵਿਸ਼ਵ ਕੱਪ ਦਾ 11ਵਾਂ ਐਡੀਸ਼ਨ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ 12 ਅਕਤੂਬਰ ਤੋਂ 12 ਨਵੰਬਰ, 2028 ਤੱਕ ਖੇਡਿਆ ਜਾਵੇਗਾ।

ਇਸ ਤੋਂ ਬਾਅਦ ਅਗਲਾ ਟੂਰਨਾਮੈਂਟ 2030 ਵਿੱਚ ਇੰਗਲੈਂਡ, ਸਕਾਟਲੈਂਡ ਅਤੇ ਆਇਰਲੈਂਡ ਦੀ ਸਹਿ-ਮੇਜ਼ਬਾਨੀ ਵਿੱਚ ਹੋਵੇਗਾ।